ਵੱਡੀ ਵਾਰਦਾਤ : ਗਾਲ੍ਹਾਂ ਕੱਢਣ ਤੋਂ ਰੋਕਣ ‘ਤੇ ਗੁਆਂਢਣ ਦਾ ਕੀਤਾ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਪਿੰਡ ਕੋਟਲਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਜਸਵਿੰਦਰ ਸਿੰਘ ਨੇ ਮਨਜੀਤ ਲਾਲ ਤੇ ਉਸ ਦੀ ਪਤਨੀ ਹਰਜਿੰਦਰ ਕੌਰ ਖ਼ਿਲਾਫ਼ ਮਾਮਲਾ ਦਰਜ਼ ਕਰਵਾਇਆ ਹੈ। ਪੀੜਤ ਜਸਵਿੰਦਰ ਸਿੰਘ ਨੇ ਕਿਹਾ ਉਹ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ ਤੇ ਉਨ੍ਹਾਂ ਦੀ ਪਤਨੀ ਮਨਿਆਰੀ ਦਾ ਕੰਮ ਕਰਦੀ ਹੈ। ਉਨ੍ਹਾਂ ਦਾ ਗੁਆਂਢੀ ਮਨਜੀਤ ਰੋਜ਼ ਸ਼ਰਾਬ ਪੀ ਕੇ ਗਾਲ੍ਹਾਂ ਕੱਢਦਾ ਸੀ। ਦੁਕਾਨ ਦੇ ਸਾਹਮਣੇ ਜਦੋ ਮਨਜੀਤ ਨੂੰ ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਉਸ ਨੇ ਆਪਣੀ ਹਰਜਿੰਦਰ ਕੌਰ ਨਾਲ ਮਿਲ ਕੇ ਮੇਰੀ ਪਤਨੀ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ। ਦੋਸ਼ੀ ਮਨਜੀਤ ਲਾਲ ਦੀ ਪਤਨੀ ਹਰਜਿੰਦਰ ਕੌਰ ਨੇ ਪਰਮਜੀਤ ਕੌਰ ਦੇ ਸਿਰ 'ਤੇ ਡਾਂਗ ਮਾਰ ਦਿੱਤੀ ,ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ , ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।