ਵੱਡੀ ਵਾਰਦਾਤ : ਭਤੀਜੇ ਨੇ ਆਪਣੇ ਹੀ ਚਾਚੇ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪਿੰਡ ਘੁਰਕਵਿੰਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਤੀਜੇ ਨੇ ਆਪਣੇ ਹੀ ਚਾਚੇ ਦਾ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਜ਼ਿਆਦਾ ਖ਼ੂਨ ਵਗਣ ਕਾਰਨ ਚਾਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਵਿਅਕਤੀ ਆਪਣੀ ਦੁਕਾਨ 'ਤੇ ਕੰਮ ਕਰ ਰਿਹਾ ਸੀ ਤਾਂ ਭਤੀਜੇ ਨੇ ਗੁੱਸੇ 'ਚ ਆ ਕੇ ਕੁਹਾੜੀ ਨਾਲ ਉਸ ਦੇ ਸਿਰ 'ਤੇ ਵਾਰ ਕਰ ਦਿੱਤਾ ਤੇ ਫਿਰ ਉਸ ਦੀ ਪਿੱਠ 'ਤੇ ਵੀ ਕਈ ਵਾਰ ਕੀਤੇ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪਿੰਡ ਵਾਸੀਆਂ ਨੇ ਕਿਹਾ ਚਾਚੇ ਭਤੀਜੇ ਦੀ ਪਹਿਲਾਂ ਤੋਂ ਹੀ ਆਪਸੀ ਲੜਾਈ ਚੱਲ ਰਹੀ ਸੀ ਤੇ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਦਾ ਫੈਸਲਾ ਕਰਵਾਇਆ ਗਿਆ ਸੀ ਪਰ ਇਸ ਤੋਂ ਬਾਅਦ ਭਤੀਜੇ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ।