ਵੱਡੀ ਵਾਰਦਾਤ : NRI ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੀਤਾ ਬੇਰਹਿਮੀ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਇੱਕ NRI ਆਪਣੇ ਨੌਕਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਕੁਝ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਰਸਤੇ 'ਚ 2 ਮੋਟਰਸਾਈਕਲ ਸਵਾਰਾਂ ਨੇ ਰੋਕ ਲਿਆ ,ਉਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ ਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ NRI ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਜਖ਼ਮੀ ਹਾਲਾਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ NRI ਦੇ ਨੌਕਰ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਪੁਰਾਣੀ ਰੰਜਿਸ਼ ਕਾਰਨ ਇਹ ਕਤਲ ਕੀਤਾ ਗਿਆ ਕਿਉਕਿ NRI ਦਾ ਸਾਰਾ ਸਾਮਾਨ ਉਸ ਦੇ ਕੋਲ ਸੀ।