ਵੱਡੀ ਵਾਰਦਾਤ : ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ - ਮੁਕੇਰੀਆਂ ਦੇ ਪਿੰਡ ਆਲੋ ਭੱਟੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 27 ਸਾਲਾਂ ਪੰਜਾਬੀ ਨੌਜਵਾਨ ਦਾ ਕੈਲੀਫੋਰਨੀਆ ਦੇ ਇੱਕ ਸਟੋਰ 'ਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਦੇ ਰੂਪ 'ਚ ਹੋਈ ਹੈ ।ਮ੍ਰਿਤਕ ਨੌਜਵਾਨ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ 2 ਪੁੱਤ ਹਨ ਤੇ ਦੋਵੇ ਹੀ ਅਮਰੀਕਾ 'ਚ ਇਕੋ ਸਟੋਰ 'ਤੇ ਕੰਮ ਕਰਦੇ ਹਨ । ਉਨ੍ਹਾਂ ਨੇ ਕਿਹਾ ਪ੍ਰਵੀਨ ਨੂੰ ਅਮਰੀਕਾ ਗਏ 7 ਸਾਲ ਦੇ ਕਰੀਬ ਹੋ ਚੁੱਕੇ ਹੈ, ਜਦਕਿ ਛੋਟਾ ਪੁੱਤ 3 ਮਹੀਨੇ ਪਹਿਲਾਂ ਹੀ ਗਿਆ ਸੀ। ਬੀਤੀ ਦਿਨੀਂ ਉਨ੍ਹਾਂ ਦੇ ਛੋਟੇ ਪੁੱਤ ਦੇ ਕਿਹਾ ਕਿ ਇੱਕ ਕਾਤਲ ਲੁਟੇਰਾ ਉਸ ਸਟੋਰ 'ਤੇ ਆਇਆ ,ਜਿੱਥੇ ਪ੍ਰਵੀਨ ਕੰਮ ਕਰਦਾ ਹੈ ਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ, ਜਦੋ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਗੋਲੀਆਂ ਚਲਾ ਦਿੱਤੀਆਂ ।ਗੋਲੀ ਲੱਗਣ ਕਾਰਨ ਪ੍ਰਵੀਨ ਦੀ ਮੌਕੇ 'ਤੇ ਹੀ ਮੌਤ ਹੋ ਗਈ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ, ਜਦਕਿ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।