ਵੱਡੀ ਵਾਰਦਾਤ : ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁੱਤੇ ਹੋਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੋਤ ਸਿੰਘ ਉਮਰ 31 ਸਾਲਾਂ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ 5 ਸਾਲ ਪਹਿਲਾਂ ਰੋਜ਼ੀ- ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ।2 ਦਿਨ ਪਹਿਲਾਂ ਉਹ ਦੇਰ ਰਾਤ ਕੰਮ ਤੋਂ ਵਾਪਸ ਆਇਆ ਤੇ ਘਰ 'ਚ ਸੌ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਦਾ ਉਸ ਸਮੇ ਪਤਾ ਲੱਗਾ, ਜਦੋ ਘਰ ਮਾਲਕਣ ਸਵੇਰੇ ਆਪਣੀ ਡਿਊਟੀ ਖ਼ਤਮ ਕਰਕੇ ਵਾਪਸ ਆਈ। ਉਸ ਨੇ ਮਨਜੋਤ ਦੇ ਪਰਿਵਾਰਿਕ ਮੈਬਰਾਂ ਨੂੰ ਉਸ ਘਟਨਾ ਦੀ ਸੂਚਨਾ ਦਿੱਤੀ ।ਉੱਥੇ ਹੀ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ।