ਵੱਡੀ ਵਾਰਦਾਤ : ਅਮਰੀਕਾ ‘ਚ ਸਟੋਰ ਲੁੱਟਣ ਆਏ ਲੁਟੇਰਿਆਂ ਨੇ ਪੰਜਾਬੀ ਨੌਜਵਾਨ ਦਾ ਕੀਤਾ ਕਤਲ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਪਿੰਡ ਆਲੋ ਭੱਟੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 27 ਸਾਲ ਪੰਜਾਬੀ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ 'ਚ ਸਥਿਤ ਸਟੋਰ 'ਤੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਦੇ ਰੂਪ 'ਚ ਹੋਈ ਹੈ । ਮ੍ਰਿਤਕ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ 2 ਮੁੰਡੇ ਹਨ ਤੇ ਦੋਵੇ ਹੀ ਅਮਰੀਕਾ ਵਿੱਚ ਕੰਮ ਕਰਦੇ ਹਨ । ਮ੍ਰਿਤਕ ਨੌਜਵਾਨ ਪ੍ਰਵੀਨ ਕਰੀਬ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਬੀਤੀ ਦਿਨੀਂ ਉਨ੍ਹਾਂ ਦੇ ਛੋਟੇ ਮੁੰਡੇ ਦਾ ਫੋਨ ਆਇਆ ਕਿ ਸਟੋਰ 'ਚ ਲੁਟੇਰਿਆਂ ਆ ਗਏ ਸਨ ਤੇ ਉਨ੍ਹਾਂ ਨੇ ਪਿਸਤੌਲ ਦੀ ਨੋਕ 'ਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕੀਤੀ, ਜਦੋ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹੈ ।

More News

NRI Post
..
NRI Post
..
NRI Post
..