ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੰਡੀ ਗੋਬਿੰਦਗੜ੍ਹ ਦੇ ਇਲਾਕੇ ਸੁਭਾਸ਼ ਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੰਦੂਕ ਦੀ ਨੋਕ 'ਤੇ ਕਾਰੋਬਾਰੀ ਕੋਲੋਂ 50 ਲੱਖ ਰੁਪਏ ਦੀ ਲੁੱਟ ਕੀਤੀ ਗਈ। ਦੱਸਿਆ ਜਾ ਰਿਹਾ ਇਸ ਘਟਨਾ ਨੂੰ ਬੀਤੀ ਦਿਨੀਂ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨਾਂ ਵਲੋਂ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਮਾਲਕਾਂ ਵਲੋਂ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਜਾਣਕਾਰੀ ਅਨੁਸਾਰ ਸ੍ਰੀ ਕ੍ਰਿਸ਼ਨਾ ਦੇ ਕਰਮਚਾਰੀ ਸਤਨਾਮ ਢਾਬੇ ਤੋਂ 50 ਲੱਖ ਰੁਪਏ ਦੀ ਨਕਦੀ ਲੈ ਕੇ ਆਏ ਸਨ। ਜਿਵੇ ਹੀ ਉਹ ਮੋਤੀਆਂ ਖਾਂ ਇਲਾਕੇ ਤੋਂ ਹੁੰਦੇ ਹੋਏ ਸੁਭਾਸ਼ ਨਗਰ ਕੋਲ ਪਹੁੰਚੇ ਤਾਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਉਨ੍ਹਾਂ ਕੋਲੋਂ ਨਕਦੀ ਲੁੱਟ ਫਰਾਰ ਹੋ ਗਏ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ CCTV ਕੈਮਰੇ 'ਚ ਕੈਦ ਹੋ ਗਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।



