ਵੱਡੀ ਵਾਰਦਾਤ : PNB ਬੈਂਕ ‘ਚ ਹੋਈ ਲੱਖਾਂ ਦੀ ਲੁੱਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ PNB ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਲੁਟੇਰੇ ਪੰਜਾਬ ਨੈਸ਼ਨਲ ਬੈਂਕ 'ਚੋ 20 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨੂੰ 2 ਸਕੂਟਰੀ ਸਵਾਰ ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ ,ਜੋ ਹਥਿਆਰਾਂ ਸਮੇਤ ਬੈਂਕ 'ਚ ਦਾਖ਼ਲ ਹੋਏ ਤੇ ਦੇਖਦੇ ਹੀ ਦੇਖਦੇ 20 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਹੈਰਾਨ ਕਰਨ ਵਾਲੀ ਗੱਲ ਹੀ ਹੈ ਕਿ ਇਸ ਬੈਂਕ ਦੇ ਬਾਹਰ ਕੋਈ ਵੀ ਸੁਰੱਖਿਆ ਗਾਰਡ ਨਹੀ ਤਾਇਨਾਤ ਸੀ ।