ਵੱਡੀ ਘਟਨਾ : ਸਕੂਲ ‘ਚ ਸ਼ਰੇਆਮ ਚਲੀਆਂ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਯੋਵਾ ਵਿੱਚ ਸਥਿਤ ਇੱਕ ਸਕੂਲ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਗਿਆ । ਦੱਸਿਆ ਜਾ ਰਿਹਾ ਇਸ ਘਟਨਾ ਦੌਰਾਨ 2 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ , ਜਦਕਿ ਇੱਕ ਅਧਿਆਪਕ ਜਖ਼ਮੀ ਹੋ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ ਨੂੰ ਸਕੂਲ 'ਚ ਬੁਲਾਇਆ ਗਿਆ ਸੀ। ਅਧਿਕਾਰੀਆਂ ਨੇ 2 ਵਿਦਿਆਰਥੀਆਂ ਨੂੰ ਗੰਭੀਰ ਜਖ਼ਮੀ ਦੇਖਿਆ ਤੇ ਦੋਵਾਂ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ਼ ਦੌਰਾਨ ਦੋਵਾਂ ਦੀ ਮੌਤ ਹੋ ਗਈ । ਇੱਕ ਅਧਿਆਪਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਇਸ ਘਟਨਾ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।