ਵੱਡੀ ਵਾਰਦਾਤ : 2 ਹਜ਼ਾਰ ਰੁਪਏ ਲਈ ਪੁੱਤ ਨੇ ਪਿਓ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 50 ਸਾਲਾਂ ਕਿਸਾਨ ਦੇ ਕਤਲ ਮਾਮਲੇ 'ਚ ਪੁਲਿਸ ਨੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਦੋਸ਼ੀ ਨੇ 2 ਹਜ਼ਾਰ ਰੁਪਏ ਲਈ ਪੱਥਰ ਮਾਰ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਕਿਉਕਿ ਪਿਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਜਾਣਕਾਰੀ ਅਨੁਸਾਰ ਦੇਪਾਲਪੁਰ ਖੇਤਰ ਦੇ ਇੱਕ ਖੇਤ ਵਿੱਚ ਕਿਸਾਨ ਬਾਬੂ ਦਾ ਦੇਰ ਰਾਤ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਮ੍ਰਿਤਕ ਦੇ ਪੁੱਤ ਨੂੰ ਗ੍ਰਿਫ਼ਤਾਰ ਕੀਤਾ । ਦੋਸ਼ੀ ਦੀ ਪਛਾਣ ਸੋਹਣ ਦੇ ਰੂਪ 'ਚ ਹੋਈ ਹੈ । ਅਧਿਕਾਰੀ ਅਨੁਸਾਰ ਮੌਕੇ ਤੋਂ ਮਿਲੇ ਸਬੂਤਾਂ ਦੇ ਆਧਾਰ 'ਤੇ ਪੁੱਛਗਿੱਛ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਦੋਸ਼ੀ ਕਥਿਤ ਤੋਰ 'ਤੇ ਨਸ਼ੇ ਦਾ ਆਦੀ ਹੈ ਤੇ ਖੇਤੀਬਾੜੀ ਵਿੱਚ ਆਪਣੇ ਪਿਤਾ ਦਾ ਹੱਥ ਵਟਾਉਂਦਾ ਸੀ। ਦੋਸ਼ੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਨੂੰ 2 ਹਾਜ਼ਰ ਨਹੀ ਦਿੱਤੇ ਸੀ , ਜਿਸ ਕਰਕੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।