ਵੱਡੀ ਵਾਰਦਾਤ: ਪੁੱਤ ਨੇ ਸੁੱਤੀ ਪਈ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੋਂਗੇਵਾਲ ਦੇ ਪਿੰਡ ਮੰਡੇਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ , ਜਿੱਥੇ ਇੱਕ ਪੁੱਤ ਨੇ ਆਪਣੀ ਸੁੱਤੀ ਪਈ ਮਾਂ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਕਿਸਾਨ ਪਰਿਵਾਰ ਨਾਲ ਸਬੰਧਤ ਅਮਰਜੀਤ ਕੌਰ ਆਪਣੇ ਕਮਰੇ 'ਚ ਸੁੱਤੀ ਪਈ ਸੀ। ਇਸ ਦੌਰਾਨ ਉਸ ਦੇ ਪੁੱਤ ਗੁਰਦੀਪ ਸਿੰਘ ਨੇ ਆਪਣੀ ਮਾਂ 'ਤੇ ਕਹੀ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਦਾ ਕੁਝ ਸਾਲ ਪਹਿਲਾਂ ਹੀ ਤਲਾਕ ਹੋਇਆ ਸੀ ਤੇ ਹੁਣ ਉਹ ਆਪਣੇ ਮਾਪਿਆਂ ਨਾਲ ਰਹਿੰਦਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।