ਵੱਡੀ ਵਾਰਦਾਤ : ਸ਼ਰਾਬ ਪੀਣ ਤੋਂ ਰੋਕਣਾ ਪਿਤਾ ਨੂੰ ਪਿਆ ਮਹਿੰਗਾ, ਉਤਾਰਿਆ ਮੌਤ ਦੇ ਘਾਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਪੁੱਤਾਂ ਵਲੋਂ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਕੁਲਦੀਪ ਕੌਰ ਵਾਸੀ ਰਾਮਦਾਸੀਆ ਨੇ ਪੁਲਿਸ ਨੂੰ ਸ਼ਿਕਾਇਤ 'ਚ ਕਿਹਾ ਕਿ ਉਹ 6 ਭੈਣ ਭਰਾ ਹਨ ਉਸ ਦਾ ਪਿਤਾ ਰਾਮ ਸਿੰਘ ਅੰਮ੍ਰਿਤਧਾਰੀ ਹੋਣ ਕਰਕੇ ਉਸ ਦੇ ਭਰਾ ਗੁਰਪ੍ਰੀਤ ਸਿੰਘ ਤੇ ਅਮਰ ਸਿੰਘ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਇਸ ਗੱਲ ਨੂੰ ਲੈ ਕੇ ਹਮੇਸ਼ਾ ਲੜਾਈ ਹੁੰਦੀ ਸੀ ।

ਬੀਤੀ ਦਿਨੀਂ ਗੁਰਪ੍ਰੀਤ ਸਿੰਘ ਤੇ ਅਮਰ ਸਿੰਘ ਨੇ ਸਵੇਰੇ ਸ਼ਰਾਬ ਪੀ ਕੇ ਪਿਤਾ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ ,ਜਦੋ ਸ਼ਾਮ ਉਸ ਦਾ ਪਿਤਾ ਘਰ ਆਇਆ ਤਾਂ ਗੁਰਪ੍ਰੀਤ ਸਿੰਘ ਤੇ ਅਮਰ ਨੇ ਕੁਲਹਾੜੀ ਤੇ ਡੰਡੇ ਨਾਲ ਪਿਤਾ 'ਤੇ ਹਮਲਾ ਕਰ ਦਿੱਤਾ। ਜਿਸ ਕਰਕੇ ਉਹ ਗੰਭੀਰ ਜਖ਼ਮੀ ਹੋ ਗਏ ,ਜਦੋ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ ,ਜਦਕਿ ਦੋਵੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣੀ ਹਾਲੇ ਬਾਕੀ ਹੈ ।