ਵੱਡੀ ਵਾਰਦਾਤ : ਸ਼ੱਕ ਦੇ ਚਲਦੇ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੱਕ ਦੇ ਚਲਦੇ ਪਤੀ ਵਲੋਂ ਆਪਣੀ ਪਤੀ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਨੂੰ ਬਿਆਨਾਂ ਵਿੱਚ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੀ ਕੁੜੀ ਊਸ਼ਾ ਦਾ ਵਿਆਹ ਭਜਨ ਸਿੰਘ ਨਾਲ ਕਰੀਬ 7 ਸਾਲ ਪਹਿਲਾਂ ਹੋਇਆ ਸੀ। ਜਿਨ੍ਹਾਂ ਦੇ 2 ਬੱਚੇ ਵੀ ਹਨ । ਭਜਨ ਸਿੰਘ ਊਸ਼ਾ 'ਤੇ ਸ਼ੱਕ ਕਰਦਾ ਸੀ, ਜਿਸ 'ਤੇ ਦੋਵਾਂ ਵਿਚਾਲੇ ਕਈ ਵਾਰ ਲੜਾਈ ਹੋਈ ਸੀ। ਲੜਾਈ ਇੰਨੀ ਜ਼ਿਆਦਾ ਵੱਧ ਗਈ ਕਿ ਦੋਸ਼ੀ ਭਜਨ ਸਿੰਘ ਨੇ ਆਪਣੀ ਪਤਨੀ ਊਸ਼ਾ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸ਼ਿਕਾਇਤਕਰਤਾ ਦੇ ਬਿਆਨਾਂ ਆਧਾਰ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।