ਵੱਡੀ ਵਾਰਦਾਤ : ਟੈਕਸੀ ਡਰਾਈਵਰ ਦਾ ਹੋਇਆ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਲਕਾ ਭੁਲੱਥ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ, ਜਿੱਥੇ ਟੈਕਸੀ ਡਰਾਈਵਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹੁਣ ਮ੍ਰਿਤਕ ਦੇ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਭੁਲੱਥ ਵਿਖੇ ਟੈਕਸੀ ਡਰਾਈਵਰ ਕੰਮ ਲਈ ਜਾਣ ਲੱਗਾ ਸੀ । ਜਿਸ ਦੌਰਾਨ ਕਾਰ 'ਚ ਆਏ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਟੈਕਸੀ ਡਰਾਈਵਰ ਸਮੇਤ 2 ਨੌਜਵਾਨਾਂ ਨੂੰ ਜਖ਼ਮੀ ਕਰ ਦਿੱਤਾ। ਜਦੋ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਇਲਾਜ਼ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਾਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ।