ਵੱਡੀ ਘਟਨਾ : ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ‘ਤੇ ਚਲਾਈਆਂ ਗੋਲੀਆਂ, ਹੋਏ ਫਰਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸ਼ਮੀਰ ਦੇ ਪੁਲਵਾਮਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ 'ਤੇ ਗੋਲੀਆਂ ਚਲਾਈਆਂ ਤੇ ਮੌਕੇ ਤੋਂ ਫਰਾਰ ਹੋ ਗਏ। ਸੰਜੇ ਸ਼ਰਮਾ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ , ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਦੱਸਿਆ ਜਾ ਰਿਹਾ ਸੰਜੇ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ।ਲੋਕਾਂ ਨੇ ਜਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਤੇ ਸੁਰੱਖਿਆ ਫੋਰਸ ਵਲੋਂ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ ,ਸੰਜੇ ਸ਼ਰਮਾ ਪਲਵਾਮਾ ਦਾ ਰਹਿਣ ਵਾਲਾ ਹੈ ।