ਵੱਡੀ ਵਾਰਦਾਤ : ਪੈਸਿਆਂ ਨੂੰ ਲੈ ਕੇ ਅਪਾਹਜ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਅਪਾਹਜ ਵਿਅਕਤੀ ਦਾ ਪੈਸਿਆਂ ਨੂੰ ਲੈ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਅਣਪਛਾਤੇ ਵਿਕਅਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਸਿੰਘ ਦਾ 60 ਹਜ਼ਾਰ ਰੁਪਏ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਨਰਿੰਦਰ ਸਿੰਘ ਜੋ ਕਿ ਘਰ ਵਿੱਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਉਸ ਨੂੰ ਕੁਝ ਦਿਨ ਪਹਿਲਾ ਹੀ ਕਮੇਟੀ ਵਲੋਂ 60 ਹਜ਼ਾਰ ਰੁਪਏ ਮਿਲੇ ਸੀ ਜੋ ਕਿ ਉਸ ਨੇ ਪਣੇ ਕੋਲ ਰੱਖ ਲਏ ਸੀ।

ਨਰਿੰਦਰ ਸਿੰਘ ਹਮੇਸ਼ਾ ਹੀ ਪਿੱਛੇ ਆਪਣੇ ਕਮਰੇ ਵਿੱਚ ਸੋ ਜਾਂਦਾ ਸੀ, ਉਸ ਦਾ ਦੋਸਤ ਰੋਜ ਉਸ ਕੋਲੋਂ ਬੈਠ ਲਈ ਆਉਦਾ ਸੀ। ਜਦੋ ਉਸ ਨੇ ਆ ਕੇ ਨਰਿੰਦਰ ਸਿੰਘ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਦਾ ਜਵਾਬ ਨਹੀਂ ਦਿੱਤਾ ਦੀ ਸ਼ੱਕ ਪੈਣ ਤੇ ਉਸ ਨੇ ਰੋਲ ਪਾਇਆ ਤਾਂ ਲੋਕਾਂ ਨੇ ਦੇਖਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਰਿੰਦਰ ਦੇ ਕੋਲ ਜੋ 60 ਹਜ਼ਾਰ ਰੁਪਏ ਪਏ ਸੀ ਉਹ ਵੀ ਗਾਇਬ ਹੋਏ ਸੀ। ਪੁਲਿਸ ਦਾ ਕਹਿਣਾ ਹੈ ਕਿ ਕਤਲ ਪੈਸਿਆਂ ਦੇ ਕਾਰਨ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਕਅਤੀਆਂ ਤੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ।