ਵੱਡੀ ਘਟਨਾ : ਲੜਾਈ ਨੇ ਲਈ 6 ਸਾਲਾਂ ਮਾਸੂਮ ਦੀ ਜਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਤੋਂ ਇੱਕ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰੇਲਵੇ ਟਰੈਕ ਤੇ 6 ਸਾਲਾਂ ਮਾਸੂਮ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਗੁਆਂਢ ਦੀ ਰਹਿਣ ਵਾਲੀ ਇੱਕ ਔਰਤ ਨੇ ਟਰੇਨ ਦੇ ਅੱਗੇ ਬੱਚੀ ਨੂੰ ਸੁੱਟ ਕੇ ਉਸ ਦਾ ਕਤਲ ਕਰ ਦਿੱਤਾ। ਸੂਤਰਾਂ ਅਨੁਸਾਰ ਆਪਸੀ ਲੜਾਈ ਤੋਂ ਬਾਅਦ ਮਹਿਲਾ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ 6 ਸਾਲਾਂ ਬੱਚੀ ਘਰੋਂ ਲਾਪਤਾ ਹੋ ਗਈ ਸੀ। ਜਿਸ ਦੀ ਲਾਸ਼ ਰੇਲਵੇ ਟਰੈਕ ਕੋਲੋਂ ਮਿਲੀ ਸੀ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।