ਵੱਡੀ ਘਟਨਾ : ਘਰ ‘ਤੇ ਪੈਟਰੋਲ ਬੰਬ ਨਾਲ ਹੋਇਆ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਝ ਅਣਪਛਾਤਿਆਂ ਵਲੋਂ ਇੱਕ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਘਰ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਤੇ ਵੀ ਸ਼ੱਕ ਨਹੀਂ । ਸੂਚਨਾ ਮਿਲਣ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਰ ਦੇ ਮਾਲਕ ਅਮਰਜੀਤ ਸਿੰਘ ਨੇ ਕਿਹਾ ਇਹ ਘਟਨਾ ਬੀਤੀ ਰਾਤ ਦੀ ਹੈ, ਜਦੋ ਉਹ ਸਵੇਰੇ ਉੱਠੇ ਤਾਂ ਦੇਖਿਆ ਕਿ ਘਰ ਦੇ ਬਾਹਰ ਅੱਗ ਲੱਗਣ ਨਾਲ ਕੰਧ ਕਾਲੀ ਹੋਈ ਸੀ ਤੇ ਉਨ੍ਹਾਂ ਨੂੰ ਲੱਗਾ ਕਿ ਬਿਜਲੀ ਦਾ ਸ਼ਾਟ ਹੋਇਆ ਹੈ ਪਰ ਜਦੋ ਉਨ੍ਹਾਂ ਨੇ CCTV ਚੈੱਕ ਕੀਤਾ ਤਾਂ ਉਨ੍ਹਾਂ ਨੇ ਦੇਖਿਆ ਕਿ ਅਣਪਛਾਤਿਆਂ ਵਲੋਂ ਉਨ੍ਹਾਂ ਨੇ ਘਰ ਕੁਝ ਸੁੱਟਿਆ ਜਾ ਰਿਹਾ ਸੀ। ਫਿਲਹਾਲ ਪੁਲਿਸ ਵਲੋਂ CCTV ਦੇ ਆਧਾਰ 'ਤੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।