ਵੱਡੀ ਵਾਰਦਾਤ : ਤਨਖਾਹ ਨਾ ਦੇਣ ‘ਤੇ ਨੌਕਰ ਨੇ ਕੀਤਾ ਇਹ ਕਾਰਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪਠਾਨਕੋਟ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਦੋਹਰੇ ਕਤਲ ਕਾਂਡ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਘਰੇਲੂ ਨੌਕਰ ਬਲਵਿੰਦਰ ਸਿੰਘ ਦੀ ਪਛਾਣ ਕਰ ਲਈ ਹੈ, ਜੋ ਕਿ ਹਾਲੇ ਫਰਾਰ ਹੈ । ਦੱਸਿਆ ਜਾ ਰਿਹਾ ਦੋਸ਼ੀ ਬਲਵਿੰਦਰ ਸਿੰਘ ਤੇ ਘਰ ਦੇ ਮਾਲਕ ਵਿਚਾਲੇ ਤਨਖਾਹ ਨੂੰ ਲੈ ਕੇ ਲੜਾਈ ਹੋਈ ਸੀ। ਜਿਸ ਤੋਂ ਬਾਅਦ ਗੁੱਸੇ 'ਚ ਨੌਕਰ ਬਲਵਿੰਦਰ ਸਿੰਘ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ।ਪੁਲਿਸ ਵਲੋਂ ਬਰਾਮਦ ਕੀਤੇ ਸਬੂਤਾਂ ਨੇ ਘਟਨਾਵਾਂ ਦੀ ਲੜੀ ਨੂੰ ਜੋੜਨ 'ਚ ਅਹਿਮ ਭੂਮਿਕਾ ਨਿਭਾਈ ਹੈ। ਫਿਲਹਾਲ ਪੁਲਿਸ ਵਲੋਂ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਪੁਲਿਸ ਨੂੰ ਖੂਨ ਨਾਲ ਲਖਪੱਖ ਕੱਪੜੇ ਵੀ ਮਿਲੇ ਹਨ ।ਪੁਲਿਸ ਨੇ ਸਬੂਤਾਂ ਦੇ ਆਧਾਰ 'ਤੇ ਦੋਸ਼ੀ ਬਲਵਿੰਦਰ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ।ਪੁਲਿਸ ਅਨੁਸਾਰ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

More News

NRI Post
..
NRI Post
..
NRI Post
..