ਵੱਡੀ ਵਾਰਦਾਤ : ਦੁਕਾਨ ਬੰਦ ਕਰਵਾਉਣ ਸਮੇ ਦੁਕਾਨਦਾਰ ਨੇ ਨਿਹੰਗ ਸਿੰਘ ‘ਤੇ ਚਲਾਈ ਗੋਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਸਬਾ ਈਸੇ- ਖਾਂ ਵਿਖੇ ਅੱਜ ਇੱਕ ਦੁਕਾਨਦਾਰ ਵਲੋਂ ਦੁਕਾਨ ਬੰਦ ਕਰਵਾਉਣ ਸਮੇ ਨਿਹੰਗ ਸਿੰਘ 'ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਨਿਹੰਗ ਸਿੰਘ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਭਰਤੀ ਕਰਵਾਇਆ ਗਿਆ । ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਅੱਜ ਈਸਾਈ ਭਾਈਚਾਰੇ ਵਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ ।

More News

NRI Post
..
NRI Post
..
NRI Post
..