ਵੱਡੀ ਵਾਰਦਾਤ : ਲਵ ਮੈਰਿਜ ਦਾ ਖੌਫ਼ਨਾਕ ਅੰਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਮਕਸੂਦਾਂ ਤੋਂ ਦਿਲ - ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਪਤੀ -ਪਤਨੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ । ਮ੍ਰਿਤਕਾਂ ਦੀ ਪਛਾਣ ਪੂਜਾ ਤੇ ਹਰਿੰਦਰ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇ ਪਤੀ -ਪਤਨੀ ਨੇ ਕਿਸੇ ਰਿਸ਼ਤੇਦਾਰ ਘਰ ਕਮਰੇ ਦੇ ਅੰਦਰ ਖ਼ੁਦਕੁਸ਼ੀ ਕਰ ਲਈ ਤੇ ਹਰਿੰਦਰ ਦੀ ਲਾਸ਼ ਪੱਖੇ ਨਾਲ ਲਟਕੀ ਮਿਲੀ ਤੇ ਪੂਜਾ ਦੀ ਲਾਸ਼ ਬੈਂਡ 'ਤੇ ਪਈ ਹੋਈ ਸੀ। ਦੱਸਿਆ ਜਾ ਰਿਹਾ ਦੋਵਾਂ ਦੀ 6 ਸਾਲ ਪਹਿਲਾਂ ਲਵ ਮੈਰਿਜ ਹੋਈ ਸੀ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਫਿਲਹਾਲ ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।