ਵੱਡੀ ਘਟਨਾ : ਨੌਜਵਾਨ ਨੂੰ ਸੋਸ਼ਲ ਮੀਡੀਆ ‘ਤੇ ਆਸ਼ਕੀ ਕਰਨੀ ਪਈ ਮਹਿੰਗੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਨੌਜਵਾਨ ਨੂੰ ਸੋਸ਼ਲ ਮੀਡੀਆ 'ਤੇ ਆਸ਼ਕੀ ਕਰਨੀ ਮਹਿੰਗੀ ਪੈ ਗਈ। ਪੀੜਤ ਮੁੰਡੇ ਨੇ ਦੱਸਿਆ ਕਿ ਉਸਨੂੰ ਇੰਸਟਾਗ੍ਰਾਮ 'ਤੇ ਇੱਕ ਕੁੜੀ ਦੇ ਅਕਾਊਂਟ ਤੋਂ ਮੈਸਿਜ ਆਉਂਦੇ ਸਨ ਤੇ ਬੀਤੀ ਦਿਨੀਂ ਉਸ ਨੂੰ ਮੈਸਿਜ ਕਰਕੇ ਫਿਰੋਜ਼ਪੁਰ ਦੇ ਬਾਜ ਵਾਲਾ ਚੋਂਕ ਵਿੱਚ ਮਿਲਣ ਲਈ ਬੁਲਾਇਆ ਗਿਆ ਪਰ ਉਸ ਨੂੰ ਨਹੀਂ ਪਤਾ ਸੀ ਕਿ ਉਹ ਮੈਸਿਜ ਮੁੰਡਿਆਂ ਵਲੋਂ ਕੀਤੇ ਜਾ ਰਹੇ ਹਨ। ਜਦੋ ਨੌਜਵਾਨ ਉੱਥੇ ਪਹੁੰਚਿਆ ਤਾਂ ਉਸ 'ਤੇ ਕੁਝ ਮੁੰਡਿਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ, ਜਿਸ ਤੋਂ ਬਾਅਦ ਲੋਕਾਂ ਵਲੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।