ਵੱਡੀ ਘਟਨਾ : ਚਰਚ ‘ਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਭੰਨਤੋੜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿਥੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਚਰਚ 'ਚ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੋਲ ਬਣ ਗਿਆ ਹੈ। ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਦੀ ਸਾਰੀ ਸੂਚਨਾ ਮੌਕੇ ਤੇ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਵਲੋਂ ਮਾਮਲਾ ਦਰਜ ਕਰਕੇ CCTV ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਲੋਕਾ ਨੇ ਕਿਹਾ ਕਿ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕੈਥੋਲਿਕ ਚਰਚ ਵਿੱਚ ਮੂਰਤੀਆਂ ਨਾਲ ਭੰਨਤੋੜ ਕਰ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਸਾਰੀ ਘਟਨਾ ਮੌਕੇ 'ਤੇ ਹੀ CCTV ਵਿੱਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਕਾਫੀ ਰੋਸ ਦੇਖਣ ਨੂੰ ਮਿਲਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ CCTV ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।