ਵੱਡੀ ਵਾਰਦਾਤ : ਅਣਪਛਾਤੇ ਲੁਟੇਰਿਆਂ ਨੇ ਘਰ ‘ਚ ਦਾਖ਼ਲ ਹੋ ਕੀਤੀ ਲੱਖਾਂ ਦੀ ਲੁੱਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 10 ਦੇ ਕਰੀਬ ਅਣਪਛਾਤੇ ਲੁਟੇਰਿਆਂ ਵਲੋਂ ਘਰ 'ਚ ਦਾਖ਼ਲ ਹੋ ਕੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ ਕੀਤੀ ਗਈ ਹੈ। ਲੁਟੇਰੇ ਘਰ 'ਚੋ ਮੋਬਾਈਲ , ਗਹਿਣੇ ਤੇ ਨਗਦੀ ਲੈ ਕੇ ਫਰਾਰ ਹੋ ਗਏ । ਪੀੜਤ ਪਰਿਵਾਰ ਨੇ ਦੱਸਿਆ ਕਿ ਰਾਤ ਦੇ ਕਰੀਬ 1 ਵਜੇ ਜਦੋ ਉਹ ਘਰ 'ਚ ਸੁੱਤੇ ਪੈ ਸਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਅੰਦਰ ਦਾਖ਼ਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਲੁਟੇਰਿਆਂ ਨੇ ਸਾਰੇ ਪਰਿਵਾਰਿਕ ਮੈਬਰਾਂ ਨੂੰ ਪਿਸਤੌਲ ਦੀ ਨੋਕ 'ਤੇ ਬੰਦੀ ਬਣਾ ਲਿਆ। ਉਕਤ ਨੇ ਦੱਸਿਆ ਕਿ ਅਣਪਛਾਤੇ ਲੁਟੇਰੇ ਉਨ੍ਹਾਂ ਦੇ ਘਰ ਕਰੀਬ 1 ਘੰਟਾ ਰਹੇ ਤੇ ਸਾਰਾ ਸਾਮਾਨ ਚੁੱਕ ਕੇ ਲੈ ਗਏ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ ।