ਵੱਡੀ ਘਟਨਾ : ਟਰੱਕ ਨੂੰ ਅੱਗ ਲੱਗਣ ਨਾਲ ਸੜਿਆ ਨੌਜਵਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਦਰਦਨਾਕ ਸੜਕ ਹਾਦਸੇ ਵਿੱਚ ਤਰਨਤਾਰਨ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਹੋਣ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ ਅੱਗ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕ ਦੀ ਪਛਾਣ ਰਿਸ਼ਵ ਸ਼ਰਮਾ ਦੇ ਰੂਪ ਵਿਚ ਹੋਈ ਹੈ। ਜਿਸ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ।


ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਰਿਸ਼ਵ ਸ਼ਰਮਾ 6 ਸਾਲ ਪਹਿਲਾ ਕੈਨੇਡਾ ਗਿਆ ਸੀ ਤੇ ਉਹ ਬਰੈਂਪਟਨ ਵਿੱਚ ਰਹਿੰਦਾ ਸੀ। ਰੋਜ਼ਾਨਾ ਦੀ ਤਰਾਂ ਉਹ ਕੰਮ ਤੇ ਗਿਆ ਸੀ, ਮੌਂਟਰੀਅਲ ਵਿਖੇ ਜਾ ਕੇ ਉਸਦਾ ਟਰੱਕ ਹਾਦਸਾ ਹੋ ਗਿਆ, ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਟਰੱਕ ਨੂੰ ਜ਼ਬਰਦਸਤ ਅੱਗ ਲਗ ਗਈ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਿਸ਼ਵ ਸ਼ਰਮਾ ਦਾ ਵਿਆਹ ਜਨਵਰੀ ਵਿੱਚ ਹੋਣਾ ਸੀ। ਘਰ ਵਿਚ ਉਸਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ।

More News

NRI Post
..
NRI Post
..
NRI Post
..