ਵੱਡੀ ਲੁੱਟ ਦੀ ਵਾਰਦਾਤ: ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਲੱਖਾਂ ਦੀ ਲੁੱਟ ਕਰ ਚੋਰ ਹੋਏ ਫ਼ਰਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਲੁਟੇਰਿਆਂ ਵੱਲੋਂ ਪੰਜ ਲੱਖ ਰੁਪਏ ਦੀ ਲੁੱਟ ਕੀਤੀ ਗਈ। ਜਾਣਕਾਰੀ ਅਨੁਸਾਰ ਗਾਜੀ ਗੁੱਲਾ ਰੋਡ 'ਤੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ ਪੰਜ ਲੱਖ ਰੁਪਏ ਦੀ ਲੁੱਟ ਕੀਤੀ ਗਈ। ਪੈਦਲ ਆਏ ਨੌਜਵਾਨ ਨੇ ਕਿਸੇ ਵਸਤੂ ਦੇ ਨਾਲ ਕਾਰ ਦਾ ਸ਼ੀਸ਼ਾ ਤੋੜਿਆ ਤੇ ਪੰਜ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਿਆ। ਵਾਰਦਾਤ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਫੁਟੇਜ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।