ਵੱਡੀ ਖਬਰ : ਯੋਜਨਾ ਵਿਭਾਗ ਤੇ CM ਦੇ ਫੰਡ ‘ਚ 11 ਕਰੋੜ ਦਾ ਘਪਲਾ, 3 ਅਫਸਰ ਸਸਪੈਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ CM ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ 'ਤੇ 11 ਕਰੋੜ ਦੇ ਘਪਲੇ ਦਾ ਦੋਸ਼ ਹੈ। ਤਿੰਨਾਂ ਨੇ ਯੋਜਨਾ ਵਿਭਾਗ ਤੇ ਮੁੱਖ ਮੰਤਰੀ ਫੰਡ ਲਈ ਰਕਮ ਦੀ ਦੁਰਵਰਤੋਂ ਕੀਤੀ। ਜਾਂਚ ਰਿਪੋਰਟ ਵਿੱਚ ਖ਼ੁਲਾਸੇ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਸਪੈਂਡ ਕੀਤੇ ਗਏ ਅਧਿਕਾਰੀਆਂ 'ਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਤਿੰਦਰ ਸਿੰਘ ਢਿੱਲੋਂ, ਸੀਨੀਅਰ ਸਹਾਇਕ ਗੁਰਦੀਪ ਸਿੰਘ ਅਤੇ ਸੀਨੀਅਰ ਸਹਾਇਕ ਚੰਦ ਸਿੰਘ ਸ਼ਾਮਲ ਹਨ।

More News

NRI Post
..
NRI Post
..
NRI Post
..