ਵੱਡੀ ਖ਼ਬਰ : ਲੁੱਟਾਂ ਖੋਹਾਂ ਕਰਨ ਵਾਲੇ 12 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ CIA ਸਟਾਫ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ CIA ਸਟਾਫ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ 12 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 12 ਬੋਰ ਬੰਦੂਕ ,ਇੱਕ 35 ਬੋਰ ਪਿਸਤੌਲ ਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਗਏ। ਦੋਸ਼ੀਆਂ ਕੋਲੋਂ 14 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਵਰੁਣ ਨੇ ਕਿਹਾ ਕਿ CIA ਸਟਾਫ ਸ਼ਮਿੰਦਰ ਸਿੰਘ ਦੀ ਅਗਵਾਈ ਵਲੋਂ ਟੀਮ ਨੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਦੋਸ਼ੀਆਂ ਦੀ ਪਛਾਣ ਅਕਾਸ਼ਦੀਪ ,ਲਵਪ੍ਰੀਤ ਸਿੰਘ ,ਹਰਪ੍ਰੀਤ ਸਿੰਘ ,ਹਰਮਨਜੀਤ ਸਿੰਘ ,ਮੋਨੂੰ, ਜਸਪਿੰਦਰ ,ਹੈਪੀ ,ਸਹਿਜਪ੍ਰੀਤ ,ਕਰਨਵੀਰ ਸਿੰਘ ,ਗੋਪਾਲ, ਜਸਵਿੰਦਰ ,ਗਗਨਦੀਪ ਸਿੰਘ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।