ਵੱਡੀ ਖ਼ਬਰ : ਗੈਂਗਸਟਰ ਗੋਲਡੀ ਬਰਾੜ ਸਮੇਤ 14 ਗੈਂਗਸਟਰ ਅੱਤਵਾਦੀ ਸੂਚੀ ‘ਚ ਸ਼ਾਮਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਗੈਂਗਸਟਰ ਗੋਲਡੀ ਬਰਾੜ ਸਮੇਤ 14 ਗੈਂਗਸਟਰ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਹੋ ਗਏ ਹਨ । ਦੱਸਿਆ ਜਾ ਰਿਹਾ NIA ਵਲੋਂ ਲਾਰੈਂਸ ਖ਼ਿਲਾਫ਼ 2 ਮਾਮਲੇ ਦਰਜ਼ ਕੀਤੇ ਗਏ ਹਨ । ਹੁਣ ਲਾਰੈਂਸ ਬਿਸ਼ਨੋਈ ਤੇ ਹੋਰ ਗੈਂਗਸਟਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗਾ, ਉੱਥੇ ਹੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਵੀ ਹੁਣ ਅੱਤਵਾਦੀ ਸੂਚੀ 'ਚ ਸ਼ਾਮਲ ਹੋ ਗਿਆ । NIA ਨੇ ਬਿਸ਼ਨੋਈ ,ਗੋਲਡੀ ਬਰਾੜ ਤੇ ਕਾਲਾ ਜਠੇੜੀ ਸਮੇਤ 14 ਗੈਂਗਸਟਰਾਂ ਨੂੰ ਉਨ੍ਹਾਂ ਦੇ ਗੈਂਗ ਮੈਬਰਾਂ ਸਮੇਤ ਨਾਮਜ਼ਦ ਕੀਤਾ ਗਿਆ । ਜਾਣਕਾਰੀ ਅਨੁਸਾਰ NIA ਵਲੋਂ ਹੁਣ ਗੈਂਗਸਟਰਾਂ ਦੇ ਰਿਸ਼ਤੇਦਾਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।