ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਭਗੌੜੇ ਸ਼ੂਟਰ ਸਮੇਤ 2 ਸਾਥੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਇਕ ਨਵਾਂ ਮੋੜ ਸਾਹਮਣੇ ਆਇਆ ਹੈ। ਜਿਥੇ ਪੰਜਾਬ ਪੁਲਿਸ ਨੂੰ ਭਗੌੜੇ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰਤ ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸ੍ਕ ਫੋਰਸ ਨੇ ਇਸ ਦੌਰਾਨ 2 ਹੋਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਭਾਨ ਸਾਹਿਬ ਦੇ ਕੋਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਤੋਂ ਬਾਅਦ ਦੋਸ਼ੀ ਕਪਿਲ ਪੰਡਿਤ ਤੇ ਰਜਿੰਦਰ ਜੋਕਰ ਦੀਪਕ ਮੰਡੀ ਸਮਤੇ ਦੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਤੇ ਗੋਲੀਆਂ ਚਲਾਉਣ ਵਾਲੇ ਸ਼ਾਰਪ ਸ਼ੂਟਰਾ ਵਿੱਚ ਦੀਪਕ ਮੰਡੀ ਵੀ ਸ਼ਾਮਿਲ ਸੀ। ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾ ਬਾਕੀ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਸੀ। ਉਨ੍ਹਾਂ ਕੋਲੋਂ ਲਗਾਤਾਰ ਪੁੱਛਗਿੱਛ ਚੱਲ ਰਿਹਾ ਹੈ ।ਦੱਸ ਦਈਏ ਕਿ ਮੁਕਾਬਲੇ ਦੌਰਾਨ ਅੰਮ੍ਰਿਤਸਰ ਨੇੜੇ 2 ਸ਼ੂਟਰਾ ਜਗਰੂਪ ਤੇ ਮਨੂੰ ਦਾ ਐਨਕਾਊਂਟਰ ਹੋ ਗਿਆ ਸੀ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਹਾਲੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ।