ਵੱਡੀ ਖ਼ਬਰ : ਗੈਂਗਸਟਰ ਡੱਲਾ ਦੇ 2 ਸਾਥੀ ਹਥਿਆਰ ਸਮੇਤ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਮੋਗਾ ਦੇ ਇੱਕ ਪ੍ਰਾਪਟੀ ਡੀਲਰ ਤੋਂ 2ਕਰੋੜ ਦੀ ਫਿਰੌਤੀ ਨਾ ਮਿਲਣ ਤੇ ਮੋਟਰਸਾਈਕਲ ਸਵਾਰਾਂ ਨੇ ਉਸ 'ਤੇ ਫਾਇਰਿੰਗ ਕੀਤੀ ਸੀ। ਇਸ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ 2 ਸਾਥੀਆਂ ਸੰਦੀਪ ਸਿੰਘ ਤੇ ਹਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਵਾਰਦਾਤ ਸਮੇ ਵਰਤਿਆ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਦਿਨੀਂ ਮੋਗਾ ਨਿਵਾਸੀ ਪ੍ਰਾਪਟੀ ਡੀਲਰ ਤੋਂ ਗੈਂਗਸਟਰਾਂ ਵਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਫਿਰੌਤੀ ਨਾ ਮਿਲਣ ਤੇ ਗੈਂਗਸਟਰ ਅਰਸ਼ ਦੇ 2 ਸਾਥੀਆਂ ਨੇ ਉਸ ਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਨੇ ਘਰ ਗੋਲੀਆਂ ਚਲਾਈਆਂ ਹਨ। ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਪੁਲਿਸ ਟੀਮ ਨੂੰ ਦੇਖ ਕੇ ਉਨ੍ਹਾਂ ਨੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਤਾਂ ਦੋਵੇ ਡਿੱਗ ਗਏ । ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਸੰਦੀਪ ਸਿੰਘ ਕੋਲੋਂ 350 ਨਸ਼ੇ ਵਾਲਿਆਂ ਗੋਲੀਆਂ ਬਰਾਮਦ ਹੋਇਆ ਹਨ। ਫਿਲਹਾਲ ਪੁਲਿਸ ਵਲੋਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..