ਵੱਡੀ ਖ਼ਬਰ : ਏਅਰਪੋਰਟ ਤੋਂ 2 ਭਾਰਤੀ ਕਰੋੜ ਰੁਪਏ ਦੇ ਸੋਨੇ ਨਾਲ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਟਮ ਅਧਿਕਾਰੀਆਂ ਨੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ 2 ਭਾਰਤੀ ਵਿਅਕਤੀਆਂ ਨੂੰ ਕਰੋੜ ਰੁਪਏ ਦੇ ਸੋਨੇ ਨਾਲ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਅਧਿਕਾਰੀਆਂ ਵਲੋਂ ਉਨ੍ਹਾਂ ਕੋਲੋਂ 1 ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਇੰਦਰਾ ਗਾਂਧੀ ਏਅਰਪੋਰਟ ਦੇ ਟਰਮੀਨਲ -3 'ਤੇ ਚਕਿੰਗ ਦੌਰਾਨ 2 ਭਾਰਤੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ । ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਉਨ੍ਹਾਂ ਤੋਂ 2076.38 ਗ੍ਰਾਮ ਸੋਨਾ ਬਰਾਮਦ ਹੋਇਆ ,ਜਿਸ ਦੀ ਕੀਮਤ 1,01,59,934 ਰੁਪਏ ਹੈ । ਪੁਲਿਸ ਵੱਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।