ਵੱਡੀ ਖ਼ਬਰ : ਗਊ ਹੱਤਿਆ ਕਰਕੇ ਮਾਸ ਪਕਾਉਣ ਦੇ ਦੋਸ਼ ‘ਚ 2 ਮਜ਼ਦੂਰ ਗ੍ਰਿਫ਼ਤਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਪਿੰਡ ਡਾਡਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ 3 ਪ੍ਰਵਾਸੀ ਮਜ਼ਦੂਰਾਂ ਨੂੰ ਗਊ ਹੱਤਿਆ ਕਰਕੇ ਉਨ੍ਹਾਂ ਦਾ ਮਾਸ ਪਕਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੂੰ ਮੌਕੇ ਤੋਂ 2 ਗਊਆਂ ਮ੍ਰਿਤਕ ਹਾਲਤ ਵਿੱਚ ਮਿਲਿਆ ਹਨ। ਪੁਲਿਸ ਤੇ ਜੰਗਲਾਤ ਵਿਭਾਗ ਨੇ ਮੌਕੇ 'ਤੇ ਪਹੁੰਚ ਗਏ ਇਹ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਾਈਸ ਲਾਸ ਆਫ ਸੈਕੰਡ ਇਨਿੰਗ ਹੋਮ ਸੰਸਥਾ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਕੁਝ ਪ੍ਰਵਾਸੀ ਵਿਅਕਤੀਆਂ ਵਲੋਂ 2 ਗਊਆਂ ਤੇ ਇੱਕ ਸਾਂਬਰ ਮ੍ਰਿਤਕ ਹਾਲਤ 'ਚ ਮਿਲੇ ਹਨ। ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।