ਵੱਡੀ ਖ਼ਬਰ : ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਹੋਣਗੇ ਬੰਦ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟੋਲ ਪਲਾਜ਼ੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੁਣ ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਹੋ ਸਕਦੇ ਹਨ। ਇਨ੍ਹਾਂ 'ਚੋ 2 ਟੋਲ ਪਲਾਜ਼ੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤੇ 1 ਨਵਾਂਸ਼ਹਿਰ ਦਾ ਹੈ। ਸੂਤਰਾਂ ਅਨੁਸਾਰ ਤੀਨੋ ਟੋਲ ਪਲਾਜ਼ੇ ਇੱਕ ਹੀ ਕੰਪਨੀ ਦੇ ਹਨ। ਬੀਤੀ ਦਿਨੀ ਟੋਲ ਪਲਾਜ਼ਾ ਦੇ ਅਧਿਕਾਰੀਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਸੀ। ਨਵਾਂਸ਼ਹਿਰ ਤੋਂ ਦਸੂਹਾ, ਪਠਾਨਕੋਟ ਜਾਣ ਵਾਲਿਆਂ ਨੂੰ ਇਨ੍ਹਾਂ ਟੋਲ ਪਲਾਜ਼ੇ 'ਤੇ ਭੁਗਤਾਨ ਕਰਨਾ ਪੈਂਦਾ ਸੀ। ਜਾਣਕਾਰੀ ਅਨੁਸਾਰ ਟੋਲ ਦੀ ਮਿਆਦ ਵਧਾਉਣ ਲਈ ਟੋਲ ਅਧਿਕਾਰੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਸੀ,ਜਿਸ ਨੂੰ ਨਹੀ ਮੰਨਿਆ ਗਿਆ ਹੈ ।