ਵੱਡੀ ਖ਼ਬਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 3 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਨਾਮ ਦੇ ਪਿੰਡ ਨਮੋਲ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ 3 ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਸਿੰਘ ਤੇ ਚਮਕੌਰ ਸਿੰਘ ਨੇ ਬੀਤੀ ਰਾਤ ਸ਼ਰਾਬ ਪੀਤੀ ਸੀ ਪਰ ਜਦੋ ਪਰਿਵਾਰਿਕ ਮੈਬਰਾਂ ਨੇ ਸਵੇਰੇ ਦੇਖਿਆ ਤਾਂ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਚਮਕੌਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰਾਂ ਸ਼ਰਾਬ ਪੀ ਕੇ ਆਇਆ ਸੀ ਤੇ ਸੌਂ ਗਿਆ ਪਰ ਜਦੋ ਸਵੇਰੇ ਦੇਖਿਆ ਉਸ ਦੀ ਮੌਤ ਹੋ ਚੁੱਕੀ ਹੈ।

ਉੱਥੇ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਵਿੱਚ ਕਾਫੀ ਸਮੇ ਤੋਂ ਸ਼ਰਾਬ ਦਾ ਵਪਾਰ ਚੱਲ ਰਿਹਾ ਹੈ ਤੇ ਸ਼ਰਾਬ ਪੀਣ ਕਾਰਨ ਕਈ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ,ਜਦਕਿ 3 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਵੇਰੇ ਪਿੰਡ ਨਮੋਲ ਦੇ ਸਰਪੰਚ ਦਾ ਫੋਨ ਆਇਆ ਸੀ। ਜਿਸ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ,ਜਦਕਿ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ।