ਵੱਡੀ ਖ਼ਬਰ : ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ, ਕਈ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਿਊਜ਼ੀਲੈਂਡ ਦੇ ਉਤਰੀ ਟਾਪੂ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਧਾਨ ਮੰਤਰੀ ਕ੍ਰਿਸ ਨੇ ਕਿਹਾ ਕਿ ਜਖ਼ਮੀਆਂ ਨੂੰ ਆਕਲੈਂਡ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ 'ਚ ਇਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ ,ਹਾਲਾਂਕਿ ਹੁਣ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀ ਹੈ ।ਦੋਸ਼ੀ ਪੰਪ ਐਕਸ਼ਨ ਸ਼ਾਟ ਗੰਨ ਨਾਲ ਲੈਸ ਸੀ । PM ਕ੍ਰਿਸ ਨੇ ਕਿਹਾ ਕਿ ਉਹ ਉਸ ਥਾਂ ਤੋਂ ਲੰਘਿਆ ਨਾਲ ਹੀ ਗੋਲੀਬਾਰੀ ਸ਼ੁਰੂ ਹੋ ਗਈ ।ਇਮਾਰਤ ਦੇ ਸਿਖਰ 'ਤੇ ਪਹੁੰਚ ਉਸ ਨੇ ਖੁਦ ਨੂੰ ਲਿਫਟ 'ਚ ਬੰਦ ਕਰ ਲਿਆ ਤੇ ਇਸ ਤੋਂ ਬਾਅਦ ਪੁਲਿਸ ਨਾਲ ਮੁੱਠਭੇੜ ਦੌਰਾਨ ਗੋਲੀਆਂ ਚਲਾਈਆਂ ਗਿਆ ਤੇ ਕੁਝ ਸਮੇ ਬਾਅਦ ਦੋਸ਼ੀ ਨੂੰ ਲੱਭ ਲਿਆ ਗਿਆ ।