ਵੱਡੀ ਖ਼ਬਰ : ਪਠਾਨਕੋਟ ‘ਚ 3 ਸ਼ੱਕੀ ਵਿਅਕਤੀ ਆਏ ਨਜ਼ਰ, ਇਲਾਕਾ ਸੀਲ…

by jaskamal

ਨਿਊਜ਼ ਡੈਸਕ ਰਿੰਪੀ ਸ਼ਰਮਾ : ਪਠਾਨਕੋਟ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ 3 ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਜਿਸ ਤੋਂ ਬਾਅਦ ਪੁਲਿਸ ਫੋਰਸ ਨੂੰ ਵਧ ਦਿੱਤਾ ਗਿਆ।ਇਸ ਦੇ ਨਾਲ ਹੀ ਫੋਜ ਨੇ ਛਾਉਣੀ ਇਲਾਕੇ ਵਿਚਾਲੇ ਸਾਰੇ ਸਕੂਲ ਬੰਦ ਕਰਵਾ ਦਿੱਤੇ ਹਨ ।ਫਿਲਹਾਲ ਫੋਜ਼ ਵਲੋਂ ਇਲਾਕੇ ਨੂੰ ਸੀਲ ਕਰਕੇ ਸ਼ੱਕੀ ਬੰਦਿਆਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੁਰੱਖਿਆ ਨੂੰ ਦੇਖਦੇ ਹੋਏ ਆਰਮੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਹੀ ਸਾਰੀਆਂ ਇਮਾਰਤਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ। ਕਈ ਥਾਵਾਂ 'ਤੇ ਨਾਕਾਬੰਦੀ ਵੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਹੋਈ ਮੁੱਠਭੇੜ ਦੌਰਾਨ 2 ਅੱਤਵਾਦੀ ਮਾਰੇ ਗਏ ਹਨ ।