ਵੱਡੀ ਖ਼ਬਰ : ਬੱਬੂ ਮਾਨ ਤੇ ਮਨਕੀਰਤ ਔਲਖ ਦੇ ਕਤਲ ਦੀ ਸਾਜਿਸ਼ ਕਰਨ ਵਾਲੇ 4 ਗੈਂਗਸਟਰ ਗ੍ਰਿਫ਼ਤਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਸ਼ਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ ਸੈੱਲ ਦੇ ਅਧਿਕਾਰੀ ਅਮਨਜੋਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਮਨੂ, ਅਮਨ ਕੁਮਾਰ ,ਸੰਜੀਵ ਕੁਮਾਰ ਤੇ ਕਮਲਦੀਪ ਦੇ ਰੂਪ 'ਚ ਹੋਈ ਹੈ । ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਤੇ ਜਿੰਦਾਂ ਕਾਰਤੂਸ ਵੀ ਬਰਾਮਦ ਕੀਤੇ ਹਨ । ਬੰਬੀਹਾ ਗੈਂਗ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਆਪ੍ਰੇਸ਼ਨ ਸੈੱਲ ਦੇ ਅਧਿਕਾਰੀ ਨੇ ਕਿਹਾ ਕਿ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਦੀ ਇਨ੍ਹਾਂ ਵਲੋਂ ਪਲਾਨਿੰਗ ਚੱਲ ਰਹੀ ਸੀ । ਇਸ ਕੰਮ ਲਈ ਇਨ੍ਹਾਂ ਨੇ ਜੰਮੂ- ਕਸ਼ਮੀਰ ਤੋਂ ਵੱਡੀ ਮਾਤਰਾ 'ਚ ਹਥਿਆਰ ਲਿਆਉਣੇ ਸਨ, ਜਿਸ ਲਈ ਇਨ੍ਹਾਂ ਨੇ ਰੇਕੀ ਕਰਨੀ ਵੀ ਸ਼ੁਰੂ ਕਰ ਦਿੱਤੀ ਸੀ । ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।