ਵੱਡੀ ਖ਼ਬਰ : ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਪੁਲਿਸ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਲੈਰੋ ਪਿਕਅਪ ਤੇ ਸਕੋਰਪਿਓ ਗੱਡੀਆਂ ਵਿੱਚ ਕੁਝ ਲੋਕ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਸੀ। ਇਹ ਵਿਅਕਤੀ ਨਾਜਾਇਜ਼ ਤੋਰ 'ਤੇ ਸ਼ਰਾਬ ਭੇਜਦੇ ਹਨ। ਉਨ੍ਹਾਂ ਨੇ ਕਿਹਾ ਕਿ ਅਰਬਨ ਸਟੇਟ ਨੇ ਨੇੜੇ ਪੁਲਿਸ ਵਲੋਂ ਇਕ ਸੂਚਨਾ ਦੇ ਆਧਾਰ 'ਤੇ ਚੈਕਿੰਗ ਦੌਰਾਨ ਕੁਲਵੰਤ ਸਿੰਘ ਵਾਸੀ ਜ਼ਿਲ੍ਹਾ ਕਪੂਰਥਲਾ,ਅਮਰਜੀਤ ਸਿੰਘ ਮੰਗਾ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਨਾਜਾਇਜ਼ ਸ਼ਰਾਬ ਨਾਲ ਕਾਬੂ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਤੋਂ 20 ਕੈਨੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਵਲੋਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..