ਵੱਡੀ ਖ਼ਬਰ : ਮੋਟਰਸਾਈਕਲ ‘ਤੇ ਕੱਪੜੇ ਵੇਚਣ ਵਾਲਾ ਕੀਤਾ ਸੀ ਇਹ ਕੰਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਲਿਸ ਨੇ 55 ਸਾਲਾਂ ਪਿਆਰੇ ਹੁਸੈਨ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਮੂਲ ਰੂਪ ਤੋਂ UP ਦੇ ਰਾਮਪੁਰ ਦਾ ਰਹਿਣ ਵਾਲਾ ਹਨ ।ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਦਾ 2 ਦਿਨ ਲਈ ਰਿਮਾਂਡ ਹਾਸਲ ਕੀਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ।ਪੁਲਿਸ ਅਧਿਕਾਰੀ ਅਨੁਸਾਰ ਇਹ ਤਸਕਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੱਪੜੇ ਵੇਚਦਾ ਸੀ ਤੇ ਇਸ ਦੀ ਆੜ ਵਿੱਚ ਨਸ਼ਾ ਸਪਲਾਈ ਕਰਦਾ ਸੀ। ਨਾਕਾਬੰਦੀ ਦੌਰਾਨ ਜਦੋ ਪੁਲਿਸ ਨੇ ਬਸਤੀ ਪੀਰਦਾਦ ਪੁੱਲ ਕੋਲ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ ਸ਼ਾ ਬਰਾਮਦ ਹੋਇਆ ।