ਵੱਡੀ ਖ਼ਬਰ : AAP ਆਗੂ ‘ਤੇ 15 ਸਾਲਾ ਦੀ ਨਾਬਾਲਗ ਨਾਲ ਛੇੜਛਾੜ ਦੇ ਇਲਜਾਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਮਜੀਠਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਆਪ ਦੇ ਬਲਾਕ ਇੰਚਾਰਜ ਪ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੁਲਿਸ ਵਲੋਂ ਪ੍ਰਿਤਪਾਲ ਸਿੰਘ ਨੂੰ 15 ਸਾਲਾ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਕੁੜੀ ਦੇ ਪਰਿਵਾਰਿਕ ਮੈਬਰਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ । ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।