ਵੱਡੀ ਖ਼ਬਰ : ਰਿਸ਼ਵਤ ਲੈਣ ਦੇ ਦੋਸ਼ ‘ਚ ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਪੁਲਿਸ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਵਿਧਾਇਕ ਗੋਲਡੀ ਦੇ ਪਿਤਾ ਵੀ ਨਾਮਜ਼ਦ ਹਨ ,ਜਿਸ ਤਹਿਤ ਉਨ੍ਹਾਂ ਤੇ FIR ਦਰਜ਼ ਹੋਈ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।