ਵੱਡੀ ਖ਼ਬਰ : ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ਦੀ ਕੰਪਨੀ ‘ਚ ਹੋਈ ਵੱਡੀ ਲੁੱਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਲੁਧਿਆਣਾ ਤੋਂ ਬਾਅਦ ਹੁਣ ਕੁਝ ਹਥਿਆਰਬੰਦ ਲੁਟੇਰਿਆਂ ਵਲੋਂ ਇੰਡਸਟਰੀ ਏਰੀਆ 'ਚ flipKart ਦੇ ਦਫਤਰ ਵਿੱਚ ਦਾਖਲ ਹੋ ਕੇ ਗੰਨ ਪੁਆਇੰਟ 'ਤੇ 5 ਲੱਖ ਰੁਪਏ ਦੀ ਲੁੱਟ ਕੀਤੀ ਗਈ। ਦੱਸਿਆ ਜਾ ਰਿਹਾ ਦੋਸ਼ੀਆਂ ਨੇ ਦਫਤਰ ਦੇ ਅੰਦਰ ਦਾਖ਼ਲ ਹੋ ਕੇ ਕੰਮ ਕਰਦੇ ਸਾਰੇ ਸਟਾਫ ਨੂੰ ਬੰਧਕ ਬਣਾ ਲਿਆ ਤੇ ਦਫਤਰ 'ਚ ਪਈ 5 ਲੱਖ ਰੁਪਏ ਦੀ ਨਕਦੀ ਤੇ ਸਟਾਫ ਦੀਆਂ ਜੇਬਾਂ 'ਚੋ ਫੋਨ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ । ਉੱਥੇ ਹੀ ਦੋਸ਼ੀ ਜਾਂਦੇ ਹੋਏ ਦਫਤਰ ਅੰਦਰ ਅੱਗੇ CCTV ਕੈਮਰਿਆਂ ਦੀਂ DVR ਵੀ ਲੈ ਗਏ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।