ਵੱਡੀ ਖ਼ਬਰ : ਏਅਰ ਹੋਸਟੈੱਸ ਨੇ ਕੀਤੀ ਜੀਵਨ ਲੀਲਾ ਖ਼ਤਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਕੋਲਕਾਤਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਾਬਕਾ ਏਅਰ ਹੋਸਟੈੱਸ ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ ਇਮਾਰਤ ਦੀ ਚੋਥੀ ਮੰਜਿਲ ਤੋਂ ਛਾਲ ਮਾਰ ਕਰ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 27 ਸਾਲਾ ਦੇਬੋਪ੍ਰਿਆ ਬਿਸਬਾਸ ਦੇ ਰੂਪ 'ਚ ਹੋਈ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਦੇਬੋਪ੍ਰਿਆ ਨੇ ਆਪਣੀ ਭੈਣਾਂ ਦੇ ਘਰ ਚੋਥੀ ਮੰਜਿਲ ਤੋਂ ਛਾਲ ਮਾਰ ਕਰ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ।ਉਹ ਘਰ ਦੇ ਸਾਹਮਣੇ ਸੜਕ 'ਤੇ ਡਿੱਗ ਗਈ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗ ਗਿਆ ।ਜਦੋ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਸਪਤਾਲ ਦੇ ਸਟਾਫ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ।ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।