ਵੱਡੀ ਖ਼ਬਰ : ਅਕਾਲੀ ਆਗੂ ਹੈਰੋਇਨ ਸਮੇਤ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਕਾਲੀ ਆਗੂ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਕੋਲੋਂ 110 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ । ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ । ਕਾਊਂਟਰ ਅਧਿਕਾਰੀ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਤੇਜਬੀਰ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ 'ਚ ਪਹਿਲਾਂ ਵੀ 100 ਗ੍ਰਾਮ ਹੈਰੋਇਨ, 1 ਕਾਰ ਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸ ਮਾਮਲੇ 'ਚ ਪਹਿਲਾਂ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਪੁਲਿਸ ਵਲੋਂ ਗੁਰਜੀਤ ਸਿੰਘ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ।