ਵੱਡੀ ਖ਼ਬਰ : ਦਰਬਾਰ ਸਾਹਿਬ ਕੋਲ ਬੰਬ ਧਮਾਕੇ ਦੀ ਸੂਚਨਾ ਤੋਂ ਬਾਅਦ ਅਲਰਟ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਰਬਾਰ ਸਾਹਿਬ ਕੋਲ ਕਿਸੇ ਥਾਂ 'ਤੇ ਬੰਬ ਰੱਖੇ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਸੂਬੇ ਭਰ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਦਰਬਾਰ ਸਾਹਿਬ ਦੇ ਕੋਲ ਪੈਂਦੇ ਸਾਰੇ ਇਲਾਕਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਸਵੇਰੇ ਪੁਲਿਸ ਟੀਮਾਂ ਵਲੋਂ ਘਰ -ਘਰ ਜਾ ਕੇ ਤਲਾਸ਼ੀ ਲਈ ਗਈ ਪਰ ਬੰਬ ਨਹੀ ਮਿਲਿਆ ।

ਪੁਲਿਸ ਦੀ ਸਾਈਬਰ ਟੀਮ ਵਲੋਂ ਮੋਬਾਈਲ ਨੰਬਰ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੇ ਇਸ ਬਾਰੇ ਸੂਚਨਾ ਦਿੱਤੀ ਸੀ । ਪੁਲਿਸ ਵਲੋਂ ਸਵੇਰੇ 1ਨਿਹੰਗ ਸਿੰਘ ਸਮੇਤ 4 ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਗਿਆ ,ਹਾਲਾਂਕਿ ਇਸ ਬਾਰੇ ਕਿਸੇ ਵੀ ਅਧਿਕਾਰੀ ਵਲੋਂ ਪੁਸ਼ਟੀ ਨਹੀ ਕੀਤੀ ਗਈ । ਦੱਸਣਯੋਗ ਹੈ ਕਿ ਪੁਲਿਸ ਕੰਟਰੋਲ ਰੂਮ ਨੂੰ ਕਿਸੇ ਅਣਪਛਾਤੇ ਮੋਬਾਈਲ ਨੰਬਰ ਤੋਂ ਇਸ ਬਾਰੇ ਸੂਚਨਾ ਦਿੱਤੀ ਗਈ ਕਿ ਦਰਬਾਰ ਸਾਹਿਬ ਦੇ ਲੋਕ 4 ਬੰਬ ਲੁਕੇ ਹੋਏ ਹਨ… ਜੇਕਰ ਪੁਲਿਸ ਟੀਮ ਵਿੱਚ ਹਿੰਮਤ ਹੈ ਤਾਂ ਉਹ ਬੰਬ ਧਮਾਕਿਆਂ ਨੂੰ ਰੋਕ ਲੱਗੇ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।