ਵੱਡੀ ਖ਼ਬਰ : ਅੰਮ੍ਰਿਤਸਰ ਤੋਂ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ‘ਚ ਸ਼ਾਮਲ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ ਤੇ ਉਮੀਦਵਾਰਾਂ ਦਾ ਇਕ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ 'ਚ ਆਉਣਾ ਜਾਣਾ ਲੱਗਿਆ ਹੋਇਆ ਹੈ। ਇਸੇ ਤਹਿਤ ਅੰਮ੍ਰਿਤਸਰ ਤੋਂ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੇਅਰ ਰਿੰਟੂ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਵਪਾਰੀਆਂ ਦਾ ਬੁਰਾ ਹਾਲ ਹੈ, ਗਲਤ ਪਰਚੇ ਪਾਏ ਗਏ ਹਨ। ਜੋ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਰੱਦ ਕੀਤੇ ਜਾਣਗੇ।