ਵੱਡੀ ਖ਼ਬਰ : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਹ ਹਾਲੇ ਪੁਲਿਸ ਦੀ ਹਿਰਾਸਤ ਤੋਂ ਬਾਹਰ ਹੈ। ਉੱਥੇ ਹੀ ਪੁਲਿਸ ਨੇ ਹੁਸ਼ਿਆਰਪੁਰ ਦੇ ਪਿੰਡ ਮਰਣੀਆਂ ਤੋਂ ਅੰਮ੍ਰਿਤਪਾਲ ਦੇ ਸਾਥੀ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ,ਜੋ ਕਿ ਫਗਵਾੜਾ ਦੇ ਕੋਲ ਪਿੰਡ ਜਗਤਪੁਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਜਸਵਵਿੰਦਰ ਸਿੰਘ ਕਾਫੀ ਸਮੇ ਤੋਂ ਆਸਟ੍ਰੇਲੀਆ 'ਚ ਹੈ ਤੇ 17 ਅਪ੍ਰੈਲ ਨੂੰ ਉਸ ਨੇ ਵਾਪਸ ਜਾਣਾ ਸੀ । ਹਾਲਾਂਕਿ ਪੁਲਿਸ ਦੇ ਕਿਸੇ ਵੀ ਅਧਿਕਾਰੀ ਵਲੋਂ ਇਸ ਮਾਮਲੇ 'ਤੇ ਕੋਈ ਬਿਆਨ ਨਹੀ ਦਿੱਤਾ ਗਿਆ। ਸੂਤਰਾਂ ਅਨੁਸਾਰ ਪੁਲਿਸ ਨੂੰ ਜਸਵਿੰਦਰ ਕੋਲੋਂ ਕਾਫੀ ਅਹਿਮ ਸੁਰਾਗ ਮਿਲੇ ਹਨ ।

ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵੱਡੀ ਕਾਰਵਾਈ ਕੀਤੀ ਗਈ ਸੀ ।ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਸੀ। ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ 360 ਸਿੱਖ ਨੌਜਵਾਨਾਂ 'ਚੋ ਪੁਲਿਸ ਨੇ 348 ਨੂੰ ਰਿਹਾਅ ਕਰ ਦਿੱਤਾ ਗਿਆ, ਉੱਥੇ ਹੀ ਅੰਮ੍ਰਿਤਪਾਲ ਦੇ ਕਰੀਬੀ ਸਾਥੀਆਂ ਨੂੰ ਆਸਾਮ ਭੇਜ ਦਿੱਤਾ ਗਿਆ ਸੀ । ਫਿਲਹਾਲ ਪੁਲਿਸ ਵਲੋਂ ਜਸਵਿੰਦਰ ਸਿੰਘ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਤੇ ਉਸ ਦੇ ਸਾਥੀ ਪਪਲਪ੍ਰੀਤ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡਿਆ 'ਤੇ ਵਾਇਰਲ ਹੋਰ ਰਹੀਆਂ ਹਨ।