ਵੱਡੀ ਖ਼ਬਰ : ਕਸ਼ਮੀਰੀ ਪੰਡਤਾਂ ‘ਤੇ ਫਿਰ ਹੋਇਆ ਹਮਲਾ, 1 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤਾਂ ਤੇ ਹਮਲਾ ਕਰ ਦਿੱਤਾ ਹੈ। ਇਸ ਵਾਰਦਾਤ ਦੌਰਾਨ ਇਕ ਕਸ਼ਮੀਰੀ ਪੰਡਤ ਦੀ ਮੌਤ ਹੋ ਗਈ ਹੈ ਤੇ ਇਕ ਜਖ਼ਮੀ ਹੋ ਗਿਆ ਹੈ। ਦੱਸ ਦਈਏ ਕਿ ਕਸ਼ਮੀਰ ਵਿੱਚ ਦੋਵੇ ਵਿਅਕਤੀ ਸੂਬੇ ਦੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਹਨ। ਫਿਲਹਾਲ ਜਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਗੋਲੀਬਾਰੀ ਦੌਰਾਨ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾਇਆ ਹੈ ।

ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਦੇ ਰੂਪ ਵਿੱਚ ਹੋਈ ਹੈ। ਜਦਕਿ ਉਸ ਦਾ ਭਰਾ ਪਿੰਟੂ ਕੁਮਾਰ ਦੱਸਿਆ ਜਾ ਰਹੀਆਂ ਹੈ। ਇਸ ਵਾਰਦਾਤ ਨਾਲ ਆਸ ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ੋਪਿਆਂ ਦੇ ਇਕ ਜ਼ਿਲੇ ਵਿੱਚ ਅੱਤਵਾਦੀਆਂ ਨੇ ਨਾਗਰਿਕਾਂ 'ਤੇ ਹਮਲਾ ਕਰ ਦਿੱਤਾ ਹੈ। ਇਸ ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਇਕ ਵਿਕਤੀ ਗੰਭੀਰ ਜਖਮੀ ਹੋ ਗਿਆ ਹੈ।

ਜਖ਼ਮੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਫੋਰਸ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਕੁਝ ਮਹੀਨੇ ਪਹਿਲਾ ਹੀ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਸੀ। ਜਿਸ ਵਿੱਚ 2 ਪੁਲਿਸ ਅਧਿਕਾਰੀ ਵੀ ਸ਼ਹੀਦ ਹੋ ਗਏ ਸੀ।