ਵੱਡੀ ਖਬਰ : ਸਿੱਧੂ ਮੂਸੇਵਾਲਾ ਮਾਮਲੇ ‘ਚ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਮਾਰ ਕਰ ਕਤਲ ਕੀਤਾ ਗਿਆ ਸੀ । ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਇਸ ਦੇ ਤਾਰ ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ ।

ਦੱਸਿਆ ਜਾ ਰਹੀ ਹੈ ਕਿ ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਪੰਜਾਬ ਪੁਲਿਸ 8 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ ਤੇ ਸੌਰਵ ਮਹਾਕਾਲ ਉਨ੍ਹਾਂ 'ਚੋਂ ਇੱਕ ਹੈ। ਪੰਜਾਬ ਪੁਲਿਸ ਨੇ ਇਸ ਸਬੰਧ 'ਚ ਮਹਾਰਾਸ਼ਟਰ ਪੁਲਿਸ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਸੀ ਜਿਸ ਤੋਂ ਬਾਅਦ ਹੁਣ ਸੌਰਵ ਮਹਾਕਾਲ ਨੂੰ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਲਗਾਤਾਰ ਇਨਾ ਗੈਂਗਸਟਰ ਦੀ ਭਾਲ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਕੀਤੀ ਗਈ ਸੀ।